1 Samuel 2:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਭਈ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਦੇ ਹਨ ਤੇਰੇ ਪਿਉ ਦੇ ਟੱਬਰ ਨੂੰ ਨਹੀਂ ਦਿੱਤੀਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?