1 Samuel 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਰੀਬ ਨੂੰ ਉਹ ਖ਼ਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਗੁਹੀਰੇ ਵਿੱਚੋਂ ਕੱਢਦਾ ਹੈ, ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਪਰਤਾਪ ਦੀ ਗੱਦੀ ਦਾ ਵਾਰਸ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਉਂ ਉਨ੍ਹਾਂ ਉੱਤੇ ਧਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।