1 Samuel 20:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਦਾਊਦ ਨੂੰ ਕਿਹਾ, “ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਅੱਗੇ ਇਹ ਸੌਂਹ ਚੁੱਕਦਾ ਹਾਂ ਕਿ ਮੈਂ ਖਬਰ ਰੱਖਾਂਗਾ ਕਿ ਮੇਰਾ ਪਿਉ ਤੇਰੇ ਬਾਰੇ ਕਿਹੋ ਜਿਹੇ ਖਿਆਲ ਰੱਖਦਾ ਹੈ, ਇਹ ਵੇਖਾਂ ਕਿ ਉਹ ਤੇਰੇ ਬਾਰੇ ਚੰਗੇ ਵਿੱਚਾਰ ਰੱਖਦਾ ਹੈ ਜਾਂ ਮਾੜੇ। ਫ਼ਿਰ ਤਿੰਨ ਦਿਨਾਂ ਦੇ ਵਿੱਚ ਮੈਂ ਇੱਥੇ ਖੇਤਾਂ ਵਿੱਚ ਤੈਨੂੰ ਸੁਨੇਹਾ ਭੇਜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਭਲਕੇ ਯਾ ਪਰਸੋਂ ਆਪਣੇ ਪਿਉ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।