1 Samuel 20:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਕਿਹਾ, “ਇਹ ਸੱਚ ਨਹੀਂ ਹੋ ਸੱਕਦਾ। ਮੇਰਾ ਪਿਉ ਤੈਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਕਿਉਂਕਿ ਪਹਿਲਾਂ ਮੈਨੂੰ ਪੁੱਛੇ ਬਗੈਰ ਉਹ ਕੁਝ ਵੀ ਨਹੀਂ ਕਰਦਾ। ਇਹ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਗੱਲ ਛੋਟੀ ਸੀ ਜਾਂ ਵੱਡੀ ਪਰ ਉਹ ਮੈਨੂੰ ਦੱਸੇ ਬਗੈਰ ਕੁਝ ਨਹੀਂ ਕਰਦਾ ਉਹ ਪਹਿਲਾਂ ਮੈਨੂੰ ਦੱਸਦਾ ਹੈ। ਤਾਂ ਇਹ ਕਿਵੇਂ ਹੋ ਸੱਕਦਾ ਹੈ ਕਿ ਉਹ ਤੈਨੂੰ ਮਾਰਨਾ ਚਾਹੁੰਦਾ ਹੋਵੇ ਅਤੇ ਮੈਨੂੰ ਨਾ ਦੱਸੇ। ਨਹੀਂ! ਇਹ ਸੱਚ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਨੂੰ ਆਖਿਆ,ਪਰਮੇਸ਼ੁਰ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਉ ਮੇਰੇ ਕੰਨਾਂ ਵਿੱਚ ਪਾਏ ਬਿਨਾ ਕੋਈ ਨਿੱਕਾ ਵੱਡਾ ਕੰਮ ਨਾ ਕਰੇਗਾ ਅਤੇ ਇਹ ਗੱਲ ਮੇਰਾ ਪਿਉ ਮੈਥੋਂ ਕਿੱਕੁਰ ਲੁਕਾਵੇਗਾ? ਅਜਿਹਾ ਨਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ? ਅਜਿਹਾ ਨਾ ਹੋਵੇਗਾ।