1 Samuel 20:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕਿਹਾ ਸੀ, ‘ਮੈਨੂੰ ਜਾਣ ਦੇ ਮੇਰਾ ਪਰਿਵਾਰ ਉੱਥੇ ਬਲੀ ਦੀ ਰਸਮ ਕਰ ਰਿਹਾ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਪਹੁੰਚਣ ਦਾ ਹੁਕਮ ਦਿੱਤਾ ਹੈ। ਅਤੇ ਵੇਖ ਹੁਣ ਜੇਕਰ ਮੈਂ ਤੇਰਾ ਮਿੱਤਰ ਹਾਂ ਤਾਂ ਤੂੰ ਕਿਰਪਾ ਕਰਕੇ ਮੈਨੂੰ ਆਪਣੇ ਭਰਾਵਾਂ ਨੂੰ ਮਿਲਣ ਜਾਣ ਦੇ। ਇਸੇ ਕਾਰਣ ਦਾਊਦ ਪਾਤਸ਼ਾਹ ਦੀ ਖਾਣੇ ਦੀ ਮੇਜ਼ ਉੱਤੇ ਨਹੀਂ ਆ ਸੱਕਿਆ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇਹ ਕਿਉਂ ਜੋ ਸ਼ਹਿਰ ਵਿੱਚ ਸਾਡੇ ਟੱਬਰ ਦੀ ਇੱਕ ਬਲੀ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਜਾਣ ਦੀ ਆਗਿਆ ਕੀਤੀ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦੇਹੋ ਭਈ ਮੈਂ ਆਪਣਿਆਂ ਭਰਾਵਾਂ ਨੂੰ ਜਾ ਮਿਲਾਂ। ਏਸ ਕਰਕੇ ਉਹ ਪਾਤਸ਼ਾਹ ਦੀ ਪੰਗਤ ਵਿੱਚ ਨਹੀਂ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ।