1 Samuel 20:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਨੇ ਆਖਿਆ, “ਤੇਰਾ ਪਿਉ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੂੰ ਮੈਂ ਗੂੜੇ ਮਿੱਤਰ ਹਾਂ। ਤੇਰੇ ਪਿਉ ਨੇ ਆਪਣੇ-ਆਪ ਨੂੰ ਕਿਹਾ, ‘ਯੋਨਾਥਾਨ ਨੂੰ ਇਸ ਬਾਰੇ ਪਤਾ ਨਹੀਂ ਲੱਗਣਾ ਚਾਹੀਦਾ, ਜੇਕਰ ਉਸ ਨੂੰ ਪਤਾ ਲੱਗ ਗਿਆ ਉਹ ਦਾਊਦ ਨੂੰ ਦੱਸ ਦੇਵੇਗਾ।’ ਪਰ ਜਿਉਂਦੇ ਯਹੋਵਾਹ ਅਤੇ ਤੇਰੀ ਜਾਨ ਦੀ ਸੌਂਹ ਕਿ ਮੇਰੇ ਅਤੇ ਮੌਤ ਦੇ ਵਿੱਚਕਾਰ ਹੁਣ ਇੱਕ ਹੀ ਕਦਮ ਦੀ ਵਿੱਥ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਸੌਂਹ ਖਾ ਕੇ ਆਖਿਆ, ਤੇਰਾ ਪਿਉ ਚੰਗੀ ਤਰਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਭਈ ਯੋਨਾਥਾਨ ਇਹ ਨਾ ਜਾਣੇ ਅਤੇ ਉਹ ਗਰੰਜ ਹੋਵੇ ਪਰ ਜੀਉਂਦੇ ਪਰਮੇਸ਼ੁਰ ਅਤੇ ਤੇਰੀ ਜਿੰਦ ਦੀ ਸੌਂਹ ਮੇਰੇ ਅਤੇ ਮੌਤ ਦੇ ਵਿੱਚ ਨਿਰੀ ਇੱਕ ਹੀ ਕਦਮ ਦੀ ਵਿੱਥ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।