1 Samuel 20:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਯੋਨਾਥਾਨ ਨਾਲ ਬੜਾ ਖਫ਼ਾ ਹੋਇਆ ਅਤੇ ਉਸ ਨੇ ਯੋਨਾਥਾਨ ਨੂੰ ਕਿਹਾ, “ਹੇ ਅਵੱਗਿਆਕਾਰੀ ਗੁਲਾਮ ਔਰਤ ਦੇ ਪੁੱਤਰ ਤੂੰ ਵੀ ਆਪਣੀ ਮਾਂ ਵਰਗਾ ਹੀ ਹੈਂ। ਮੈਂ ਜਾਣਦਾ ਹਾਂ ਕਿ ਤੂੰ ਦਾਊਦ ਦਾ ਪੱਖ ਪੂਰਦਾ ਹੈਂ। ਤੂੰ ਆਪਣੇ ਅਤੇ ਆਪਣੀ ਮਾਂ ਦੇ ਨਾਊਂ ਉੱਤੇ ਵੀ ਦਾਗ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਦਾ ਕ੍ਰੋਧ ਯੋਨਾਥਾਨ ਉੱਤੇ ਜਾਗਿਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਕੁਚਲਣੀ ਅਤੇ ਆਪ ਹੁਦਰੀ ਦੇ ਪੁੱਤ੍ਰ! ਭਲਾ, ਮੈਨੂੰ ਖਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ ਦੀ ਲੱਜ ਲਈ ਯੱਸੀ ਦੇ ਪੁੱਤ੍ਰ ਨੂੰ ਚੁਣ ਲਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ?