1 Samuel 21:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਕੀਸ਼ ਦੇ ਅਫ਼ਸਰਾਂ ਨੂੰ ਇਹ ਚੰਗਾ ਨਾ ਲੱਗਾ। ਉਨ੍ਹਾਂ ਕਿਹਾ, “ਇਹ ਦਾਊਦ ਹੈ। ਇਸਰਾਏਲ ਦਾ ਪਾਤਸ਼ਾਹ, ਇਹ ਉਹੀ ਹੈ ਜਿਸਦਾ ਇਸਰਾਏਲੀ ਪ੍ਰਸ਼ੰਸਾ ’ਚ ਗੁਨਗਾਣ ਕਰਦੇ ਹਨ। ਅਤੇ ਉਹ, ਇਸਦੇ ਲਈ ਨੱਚਦੇ ਅਤੇ ਇਹ ਗੀਤ ਗਾਉਂਦੇ ਹਨ: “ਸ਼ਾਊਲ ਨੇ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲੱਖਾਂ ਵੈਰੀ ਮਾਰ ਮੁਕਾਏ।”
Punjabi Bible 2016 - ਪਵਿੱਤਰ ਬਾਈਬਲ O.V.
ਆਕੀਸ਼ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਭਲਾ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਪਾਤਸ਼ਾਹ ਹੈ? ਅਤੇ ਉਹ ਨਹੀਂ ਜਿਸ ਦੇ ਲਈ ਓਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਨੇ ਆਪਣੇ ਲੱਖਾਂ ਨੂੰ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?