1 Samuel 21:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਅਹੀਮਲਕ ਨੂੰ ਕਿਹਾ, “ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸ ਨੇ ਮੈਨੂੰ ਕਿਹਾ ਹੈ, ‘ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।’ ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿੱਥੇ ਮਿਲਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਪਾਤਸ਼ਾਹ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਘੱਲਿਆ ਹੈ ਕਿਸੇ ਮਨੁੱਖ ਉੱਤੇ ਨਾ ਪਰਗਟ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ ਫ਼ਲਾਨੇ ਥਾਂ ਬਿਠਾ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।