1 Samuel 21:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੇ ਕਿਹਾ, “ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈ ਕੇ ਏਲਾਹ ਦੀ ਵਾਦੀ ਵਿੱਚ ਉਸ ਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿੱਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸੱਕਦਾ ਹੈ।” ਦਾਊਦ ਨੇ ਕਿਹਾ, “ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਜਕ ਨੇ ਆਖਿਆ, ਫਲਿਸਤੀ ਗੋਲਿਅਥ ਦੀ ਤਲਵਾਰ ਜਿਹ ਨੂੰ ਤੂੰ ਏਲਾਹ ਦੇ ਖੱਡ ਵਿੱਚ ਮਾਰਿਆ ਸੀ ਵੇਖ ਉਹ ਇੱਕ ਲੀੜੇ ਦੇ ਵਿੱਚ ਵਲ੍ਹੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨਾ ਹੋਰ ਐਥੇ ਕੋਈ ਨਹੀਂ। ਤਦ ਦਾਊਦ ਬੋਲਿਆ, ਉਸ ਜੇਹੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।