1 Samuel 22:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਹਮਣੇ ਪੇਸ਼ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਅਹੀਟੂਬ ਦੇ ਪੁੱਤ੍ਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਉ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦ ਘੱਲਿਆ ਅਤੇ ਓਹ ਸਭ ਪਾਤਸ਼ਾਹ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਨੂੰ ਅਤੇ ਉਹ ਦੇ ਪਿਤਾ ਦੇ ਸਾਰੇ ਟੱਬਰ ਨੂੰ ਅਤੇ ਉਨ੍ਹਾਂ ਜਾਜਕਾਂ ਨੂੰ ਜੋ ਨੋਬ ਵਿੱਚ ਸਨ ਸੱਦਾ ਭੇਜਿਆ ਅਤੇ ਉਹ ਸਭ ਰਾਜਾ ਕੋਲ ਆਏ।