1 Samuel 22:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਕੋਈ ਪਹਿਲੀ ਵਾਰ ਮੈਂ ਪਰੇਮਸ਼ੁਰ ਅੱਗੇ ਦਾਊਦ ਲਈ ਪ੍ਰਾਰਥਨਾ ਨਹੀਂ ਕੀਤੀ। ਬਿਲਕੁਲ ਵੀ ਨਹੀਂ। ਇਸ ਲਈ ਮੇਰੇ ਉੱਤੇ ਜਾਂ ਮੇਰੇ ਸੰਬੰਧੀਆਂ ਉੱਤੇ ਤੁਹਮਤ ਨਾ ਲਗਾ। ਅਸੀਂ ਤਾਂ ਤੇਰੇ ਸੇਵਕ ਹਾਂ। ਮੈਨੂੰ ਬਿਲਕੁਲ ਕੁਝ ਨਹੀਂ ਪਤਾ ਕਿ ਅਸਲ ਵਿੱਚ ਕੀ ਹੋ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ! ਪਾਤਸ਼ਾਹ ਆਪਣੇ ਟਹਿਲੂਏ ਦਾ ਅਤੇ ਮੇਰੇ ਪਿਉ ਦੇ ਸਾਰੇ ਟੱਬਰ ਦਾ ਕੁੱਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਟਹਿਲੂਆ ਇਨ੍ਹਾਂ ਗੱਲਾਂ ਵਿੱਚੋਂ ਕੁੱਛ ਥੋੜਾ ਬਹੁਤਾ ਹੀ ਨਹੀਂ ਜਾਣਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਮੈਂ ਉਸੇ ਵੇਲੇ ਉਹ ਦੇ ਲਈ ਪਰਮੇਸ਼ੁਰ ਕੋਲੋਂ ਪੁੱਛਿਆ? ਇਹ ਗੱਲ ਮੈਥੋਂ ਦੂਰ ਹੋਵੇ। ਰਾਜਾ ਆਪਣੇ ਦਾਸ ਦਾ ਅਤੇ ਮੇਰੇ ਪਿਤਾ ਦੇ ਸਾਰੇ ਟੱਬਰ ਦਾ ਕੁਝ ਦੋਸ਼ ਨਾ ਗਿਣੇ ਕਿਉਂ ਜੋ ਤੁਹਾਡਾ ਸੇਵਕ ਇਨ੍ਹਾਂ ਗੱਲਾਂ ਬਾਰੇ ਕੁਝ ਵੀ ਨਹੀਂ ਜਾਣਦਾ ਸੀ।