1 Samuel 22:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸ ਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰੱਖ ਹੇਠਾਂ ਆਪਣੀ ਬਰਛੀ ਹੱਥ ’ਚ ਫ਼ੜੀ ਬੈਠਾ ਸੀ। ਉਸ ਦੇ ਸਾਰੇ ਅਫ਼ਸਰ ਉਸ ਦੇ ਆਲੇ-ਦੁਆਲੇ ਖੜ੍ਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਸੁਣਿਆ ਭਈ ਦਾਊਦ ਪਰਗਟ ਹੋਇਆ ਹੈ ਅਤੇ ਓਹ ਲੋਕ ਵੀ ਜੋ ਉਹ ਦੇ ਨਾਲ ਸਨ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਛ ਹੇਠ ਆਪਣੀ ਬਰਛੀ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ ਦੁਆਲੇ ਉਸ ਦੇ ਟਹਿਲੂਏ ਖਲੋਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਅਤੇ ਉਸ ਦੇ ਸਾਥੀਆਂ ਦਾ ਪਤਾ ਲੱਗ ਗਿਆ ਹੈ ਕਿਉਂ ਜੋ ਸ਼ਾਊਲ ਉਸ ਵੇਲੇ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਰੁੱਖ ਹੇਠ ਆਪਣਾ ਭਾਲਾ ਹੱਥ ਵਿੱਚ ਫੜੀ ਬੈਠਾ ਸੀ ਅਤੇ ਉਸ ਦੇ ਆਲੇ-ਦੁਆਲੇ ਉਸ ਦੇ ਸੇਵਕ ਖੜ੍ਹੇ ਸਨ।