1 Samuel 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸ ਨੇ ਯੱਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਸਰਦਾਰ ਬਣਾਵੇਗਾ ਜੋ ਤੁਸਾਂ ਸਭਨਾਂ ਨੇ ਮੇਰੇ ਵਿਰੋਧੀ ਬਣਨ ਦਾ ਏਕਾ ਕੀਤਾ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਭਈ ਮੇਰੇ ਪੁੱਤ੍ਰ ਨੇ ਯੱਸੀ ਦੇ ਪੁੱਤ੍ਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲੈ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤ੍ਰ ਨੇ ਮੇਰੇ ਟਹਿਲੂਏ ਨੂੰ ਚੁੱਕਿਆ ਹੈ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਨੂੰ ਸਭਨਾਂ ਨੂੰ ਸੈਂਕੜਿਆਂ ਅਤੇ ਹਜ਼ਾਰਾਂ ਦੇ ਪ੍ਰਧਾਨ ਬਣਾਵੇਗਾ ਜੋ ਤੁਸੀਂ ਸਾਰਿਆਂ ਨੇ ਮੇਰੇ ਵਿਰੋਧੀ ਬਣਨ ਦਾ ਮਨ ਬਣਾਇਆ ਹੈ ਅਤੇ ਅਜਿਹਾ ਹੋਰ ਕੋਈ ਨਹੀਂ ਜੋ ਮੈਨੂੰ ਦੱਸੇ ਕਿ ਮੇਰੇ ਪੁੱਤਰ ਨੇ ਯੱਸੀ ਦੇ ਪੁੱਤਰ ਨਾਲ ਨੇਮ ਕੀਤਾ ਹੈ ਅਤੇ ਤੁਹਾਡੇ ਵਿੱਚੋਂ ਵੀ ਅਜਿਹਾ ਕੋਈ ਨਹੀਂ ਜੋ ਮੇਰੇ ਲਈ ਉਦਾਸ ਹੋਵੇ ਅਤੇ ਮੈਨੂੰ ਦੱਸੇ ਜੋ ਮੇਰੇ ਵਿਰੁੱਧ ਛਹਿ ਲਾ ਕੇ ਬੈਠਣ ਨੂੰ ਜਿਵੇਂ ਅੱਜ ਦੇ ਦਿਨ ਹੈ ਮੇਰੇ ਪੁੱਤਰ ਨੇ ਮੇਰੇ ਸੇਵਕ ਨੂੰ ਚੁੱਕਿਆ ਹੈ?