1 Samuel 23:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਅਤੇ ਉਸ ਦੇ ਸਾਥੀ ਦਾਊਦ ਨੂੰ ਲੱਭਣ ਲਈ ਨਿਕਲੇ ਪਰ ਲੋਕਾਂ ਨੇ ਦਾਊਦ ਨੂੰ ਸਤਰਕ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਦੱਸ ਦਿੱਤਾ ਕਿ ਸ਼ਾਊਲ ਤੈਨੂੰ ਭਾਲ ਰਿਹਾ ਹੈ। ਤਦ ਦਾਊਦ ਮਾਓਨ ਦੀ ਉਜਾੜ ਵਿੱਚ “ਇੱਕ ਚੱਟਾਨ” ਵੱਲ ਉਤਰ ਗਿਆ। ਜਦ ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਮਾਓਨ ਦੀ ਉਜਾੜ ਵੱਲ ਗਿਆ ਹੈ ਤਾਂ ਉਹ ਉਸ ਨੂੰ ਲੱਭਣ ਲਈ ਉਸੇ ਥਾਂ ਵੱਲ ਗਿਆ ਜਿੱਥੇ ਦਾਊਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।