1 Samuel 23:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਅਤੇ ਉਸ ਦੇ ਆਦਮੀ ਪਹਾੜ ਦੇ ਇੱਕ ਪਾਸੇ ਵੱਲ ਸਨ ਅਤੇ ਉਸੇ ਪਹਾੜੀ ਦੇ ਦੂਜੇ ਪਾਸੇ ਦਾਊਦ ਅਤੇ ਉਸ ਦੇ ਸਾਥੀ ਖੜ੍ਹੇ ਸਨ। ਦਾਊਦ ਉੱਥੋਂ ਸ਼ਾਊਲ ਕੋਲੋਂ ਦੂਰ ਭੱਜਣ ਦੀ ਕਾਹਲ ਕਰ ਰਿਹਾ ਸੀ ਕਿਉਂਕਿ ਸ਼ਾਊਲ ਅਤੇ ਉਸ ਦੇ ਸਿਪਾਹੀ ਪਹਾੜੀ ਦੇ ਵੱਲੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਪਹਾੜ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਣੇ ਪਹਾੜ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦਿਆਂ ਲੋਕਾਂ ਨੂੰ ਫੜਨ ਦੇ ਲਈ ਚੁਫੇਰਿਓਂ ਘੇਰ ਲਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।