1 Samuel 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਦੇ ਆਦਮੀਆਂ ਨੇ ਉਸ ਨੂੰ ਕਿਹਾ, “ਵੇਖ ਇਸ ਵਕਤ ਅਸੀਂ ਯਹੂਦਾਹ ਦੇ ਵਿੱਚ ਹਾਂ ਅਤੇ ਅਸੀਂ ਡਰੇ ਹੋਏ ਹਾਂ। ਤਾਂ ਸੋਚਕੇ ਵੇਖ ਕਿ ਅਸੀਂ ਜੇਕਰ ਉੱਥੇ ਜਾਵਾਂਗੇ ਜਿੱਥੇ ਫ਼ਲਿਸਤੀਆਂ ਦੀ ਸੈਨਾ ਹੈ ਤਾਂ ਕਿੰਨਾ ਡਰ ਲੱਗੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖੋ, ਅਸੀਂ ਤਾਂ ਐਥੇ ਯਹੂਦਾਹ ਵਿੱਚ ਪਏ ਡਰਦੇ ਹਾਂ। ਫੇਰ ਜੇ ਅਸੀਂ ਕਈਲਾਹ ਵਿੱਚ ਜਾ ਕੇ ਫਲਿਸਤੀਆਂ ਦੇ ਦਲ ਦਾ ਸਾਹਮਣਾ ਕਰੀਏ ਤਾਂ ਕਿਨਾ ਵਧੀਕ ਨਾ ਡਰਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?