1 Samuel 24:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਦੁੱਖ ਦੇਣਾ ਨਹੀਂ ਚਾਹੁੰਦਾ! ਇਹ ਤੂੰ ਆਪਣੀਆਂ ਅੱਖਾਂ ਨਾਲ ਖੁਦ ਦੇਖ ਸੱਕਦਾ ਹੈ। ਯਹੋਵਾਹ ਨੇ ਤੈਨੂੰ ਅੱਜ ਮੈਨੂੰ ਮਿਲਣ ਦਾ ਮੌਕਾ ਦਿੱਤਾ, ਪਰ ਮੈਂ ਤੈਨੂੰ ਮਾਰਨ ਤੋਂ ਇਨਕਾਰ ਕੀਤਾ। ਮੈਨੂੰ ਤੇਰੇ ਉੱਤੇ ਤਰਸ ਆਇਆ। ਮੈਂ ਕਿਹਾ, ‘ਮੈਂ ਆਪਣੇ ਸੁਆਮੀ ਉੱਤੇ ਘਾਤ ਨਹੀਂ ਕਰਾਂਗਾ। ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਡਿੱਠਾ ਜੋ ਯਹੋਵਾਹ ਨੇ ਅੱਜ ਹੀ ਕਿੱਕੁਰ ਤੈਨੂੰ ਖੁੰਧਰ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਲੈ, ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਮਸਹ ਕੀਤਾ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ।