1 Samuel 25:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੈਨੂੰ ਮਾਸੂਮ ਲੋਕਾਂ ਨੂੰ ਮਾਰਨ ਤੋਂ ਬਚਾਉਣ ਲਈ ਭੇਜਿਆ ਹੈ। ਤੂੰ ਉਨ੍ਹਾਂ ਦੀ ਰਾਖੀ ਲਈ ਆਇਆ ਹੈ ਜੋ ਮਾਸੂਮ ਹਨ। ਸੋ ਹੁਣ ਹੇ ਮਹਾਰਾਜ, ਜਿਉਂਦੇ ਯਹੋਵਾਹ ਦੀ ਸੌਂਹ ਅਤੇ ਤੇਰੀ ਜਿੰਦ ਦੀ ਸੌਂਹ ਕਿ ਹੁਣ ਤੁਹਾਡੇ ਵੈਰੀ ਅਤੇ ਉਹ ਲੋਕ ਜੋ ਮੇਰੇ ਮਹਾਰਾਜ ਦੀ ਬੁਰਿਆਈ ਕਰਨ ਉਹ ਨਾਬਾਲ ਵਰਗੇ ਹੋ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਅਤੇ ਤੇਰੀ ਜਿੰਦ ਦੀ ਸੌਂਹ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਓਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!