1 Samuel 25:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੂੰ ਪਤਾ ਚੱਲਿਆ ਕਿ ਨਾਬਾਲ ਮਰ ਗਿਆ ਸੀ ਅਤੇ ਕਿਹਾ, “ਯਹੋਵਾਹ ਦੀ ਉਸਤਤਿ ਹੋਵੇ। ਨਾਬਾਲ ਨੇ ਮੇਰੇ ਨਾਲ ਮੰਦਾ ਵਿਹਾਰ ਕੀਤਾ ਅਤੇ ਮੇਰੇ ਪਾਸੇ ਵੱਲ ਖਲੋਇਆ। ਯਹੋਵਾਹ ਨੇ ਮੈਨੂੰ, ਆਪਣੇ ਸੇਵਕ ਨੂੰ ਪਾਪ ਕਰਨ ਤੋਂ ਬਚਾ ਲਿਆ। ਅਤੇ ਨਾਬਾਲ ਦੇ ਭੈੜੇ ਕੰਮਾਂ ਕਾਰਣ ਯਹੋਵਾਹ ਨੇ ਉਸ ਨੂੰ ਮਾਰ ਮੁਕਾਇਆ।” ਤਦ ਦਾਊਦ ਨੇ ਅਬੀਗੈਲ ਨੂੰ ਆਪਣੀ ਪਤਨੀ ਬਨਾਉਣ ਵਜੋਂ ਉਸ ਨੂੰ ਇਹ ਪੁੱਛਦਿਆਂ ਹੋਇਆ ਸੁਨੇਹਾ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਵੱਟਾ ਲਿਆ ਅਤੇ ਆਪਣੇ ਟਹਿਲੂਏ ਨੂੰ ਬੁਰਿਆਈਓਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੇ ਖੋਟ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਟਹਿਲੂਏ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ।