1 Samuel 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਉਸ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲੱਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸ ਦੇ ਸਾਰੇ ਸਿਪਾਹੀ ਗੂੜ੍ਹੀ ਨੀਂਦ ਸੁੱਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂੜ੍ਹੀ ਨੀਂਦਰ ਸਵਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੀ ਸਿਰਹਾਂਦਿਓ ਲੈ ਲਿਆ ਅਤੇ ਓਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਡਿੱਠਾ ਅਤੇ ਨਾ ਹੀ ਜਾਤਾ ਅਤੇ ਕੋਈ ਨਾ ਜਾਗਿਆ ਕਿਉਂ ਜੋ ਓਹ ਸਭ ਸੁੱਤੇ ਪਏ ਸਨ ਏਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ੍ਰ ਆਈ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।