1 Samuel 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਵੱਡੀ ਭੁੱਲ ਕੀਤੀ ਹੈ। ਜਦ ਤੱਕ ਯਹੋਵਾਹ ਜਿਉਂਦਾ ਹੈ ਤਾਂ ਤੈਨੂੰ ਅਤੇ ਤੇਰੇ ਆਦਮੀਆਂ ਨੂੰ ਮਰਨਾ ਹੀ ਪਵੇਗਾ, ਕਿਉਂ ਕਿ ਤੁਸੀਂ ਆਪਣੇ ਪਾਤਸ਼ਾਹ ਦੀ ਵੀ ਰਾਖੀ ਨਾ ਕਰ ਸੱਕੇ, ਆਪਣੇ ਸੁਆਮੀ ਦੀ ਜੋ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ। ਵੇਖ ਅਤੇ ਵੇਖਕੇ ਦੱਸ ਕਿ ਜਿਹੜਾ ਪਾਣੀ ਵਾਲਾ ਭਾਂਡਾ ਅਤੇ ਬਰਛੀ ਸ਼ਾਊਲ ਦੇ ਸਿਰਹਾਨੇ ਵੱਲ ਸੀ, ਉਹ ਕਿੱਥੇ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਹ ਕੰਮ ਤਾਂ ਤੈਂ ਕੁਝ ਚੰਗਾ ਨਹੀਂ ਕੀਤਾ। ਜੀਉਂਦੇ ਯਹੋਵਾਹ ਦੀ ਸੌਂਹ, ਤੁਸੀਂ ਵੱਢਣ ਜੋਗੇ ਹੋ ਕਿਉਂ ਜੋ ਤੁਸਾਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਮਸਹ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਪਾਤਸ਼ਾਹ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?