1 Samuel 28:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨੀਆਂ ਦੇ। ਏਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁੱਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁੱਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫ਼ਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨਿਆਂ ਦੇ। ਇਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ।