1 Samuel 29:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀ ਕਪਤਾਨ ਨੇ ਕਿਹਾ, “ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ?” ਆਕੀਸ਼ ਨੇ ਫ਼ਲਿਸਤੀ ਕਪਤਾਨ ਨੂੰ ਕਿਹਾ, “ਇਹ ਦਾਊਦ ਹੈ। ਦਾਊਦ ਸ਼ਾਊਲ ਦੇ ਅਫ਼ਸਰਾਂ ਵਿੱਚੋਂ ਇੱਕ ਹੁੰਦਾ ਸੀ ਅਤੇ ਹੁਣ ਇਹ ਬਹੁਤ ਦੇਰ ਤੋਂ ਮੇਰੇ ਨਾਲ ਹੈ। ਜਦੋਂ ਦਾ ਇਹ ਸ਼ਾਊਲ ਨੂੰ ਛੱਡ ਕੇ ਮੇਰੇ ਕੋਲ ਆਇਆ ਹੈ, ਮੈਂ ਇਸ ਵਿੱਚ ਕੁਝ ਵੀ ਗਲਤ ਨਹੀਂ ਪਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਲਿਸਤੀ ਸਰਦਾਰਾਂ ਨੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਪਾਤਸ਼ਾਹ ਸ਼ਾਊਲ ਦਾ ਟਹਿਲੂਆ ਨਹੀਂ ਜੇ ਐੱਨੇ ਦਿਨਾਂ ਅਤੇ ਐੱਨੇ ਵਰਿਹਾਂ ਦਾ ਮੇਰੇ ਨਾਲ ਹੈ ਅਤੇ ਜਦ ਦਾ ਉਹ ਮੇਰੇ ਕੋਲ ਆ ਪਿਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਡਿੱਠਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐਨੇ ਦਿਨਾਂ ਅਤੇ ਐਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ?