1 Samuel 29:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਲਿਸਤੀ ਕਪਤਾਨ ਆਕੀਸ਼ ਨਾਲ ਬੜੇ ਨਾਰਾਜ਼ ਹੋਏ ਅਤੇ ਉਨ੍ਹਾਂ ਕਿਹਾ, “ਦਾਊਦ ਨੂੰ ਵਾਪਸ ਭੇਜੋ। ਜਿਹੜਾ ਸ਼ਹਿਰ ਤੁਸੀਂ ਇਸ ਨੂੰ ਦਿੱਤਾ ਸੀ ਇਸ ਨੂੰ ਆਖੋ ਕਿ ਉੱਥੇ ਜਾਵੇ, ਜੰਗ ਵਿੱਚ ਇਸਦਾ ਕੋਈ ਕੰਮ ਨਹੀਂ। ਇਹ ਲੜਾਈ ਵਿੱਚ ਸਾਡੇ ਨਾਲ ਨਹੀਂ ਜਾ ਸੱਕਦਾ। ਜੇਕਰ ਇਹ ਇੱਥੇ ਹੈ ਤਾਂ ਇਸਦਾ ਮਤਲਬ ਅਸੀਂ ਖੁਦ ਹੀ ਆਪਣੇ ਡੇਰੇ ਵਿੱਚ ਇੱਕ ਦੁਸ਼ਮਣ ਨੂੰ ਪਨਾਹ ਦੇ ਰਹੇ ਹਾਂ। ਇਹ ਆਪਣੇ ਪਾਤਸ਼ਾਹ (ਸ਼ਾਊਲ) ਨੂੰ ਖੁਸ਼ ਕਰਨ ਲਈ ਸਾਡੇ ਹੀ ਬੰਦਿਆਂ ਨੂੰ ਮਾਰ ਸੁੱਟੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਫਲਿਸਤੀਆਂ ਦੇ ਸਰਦਾਰ ਉਹ ਦੇ ਨਾਲ ਗੁੱਸੇ ਹੋਏ ਅਤੇ ਫਲਿਸਤੀ ਸਰਦਾਰਾਂ ਨੇ ਉਹ ਨੂੰ ਆਖਿਆ ਭਈ ਇਸ ਮਨੁੱਖ ਨੂੰ ਐੱਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ। ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨਾਲ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ? ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ?