1 Samuel 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਮੂਏਲ ਨੂੰ ਤੀਜੀ ਵਾਰ ਬੁਲਾਇਆ। ਸਮੂਏਲ ਫ਼ਿਰ ਉੱਠਿਆ ਅਤੇ ਏਲੀ ਵੱਲ ਗਿਆ ਅਤੇ ਕਿਹਾ, “ਮੈਂ ਹਾਜ਼ਰ ਹਾਂ, ਤੁਸੀਂ ਮੈਨੂੰ ਬੁਲਾਇਆ ਹੈ।” ਤਦ ਏਲੀ ਸਮਝ ਗਿਆ ਕਿ ਯਹੋਵਾਹ ਹੀ ਇਸ ਲੜਕੇ ਨੂੰ ਬੁਲਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਤੀਜੀ ਵੇਰ ਸਮੂਏਲ ਨੂੰ ਸੱਦਿਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਰ ਆਖਿਆ ਮੈਂ ਹਾਜ਼ਰ ਹਾਂ, ਤੈਂ ਜੋ ਮੈਨੂੰ ਸੱਦਿਆ ਹੈ। ਤਦ ਏਲੀ ਨੇ ਜਾਤਾ ਜੋ ਯਹੋਵਾਹ ਨੇ ਮੁੰਡੇ ਨੂੰ ਸੱਦਿਆ ਹੋਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।