1 Samuel 30:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਟੋਲੀ ਵਿੱਚ ਕੁਝ ਬੁਰੇ ਆਦਮੀ ਵੀ ਸਨ ਜੋ ਉਨ੍ਹਾਂ ਸਭਨਾ ਵਿੱਚ ਫ਼ਸਾਦ ਖੜ੍ਹੇ ਕਰਦੇ ਸਨ ਜਿਹੜੇ ਕਿ ਦਾਊਦ ਦੇ ਨਾਲ ਵੀ ਗਏ ਸਨ। ਉਨ੍ਹਾਂ ਝਗੜਾਲੂਆਂ ਨੇ ਕਿਹਾ, “ਇਹ 200 ਮਨੁੱਖ ਸਾਡੇ ਨਾਲ ਨਹੀਂ ਗਏ ਸਨ। ਇਸ ਕਰਕੇ ਅਸੀਂ ਜੋ ਕੁਝ ਵੀ ਉੱਥੋਂ ਵਾਪਸ ਲਿਆਏ ਹਾਂ, ਇਨ੍ਹਾਂ ਨੂੰ ਉਸ ਵਿੱਚੋਂ ਕੁਝ ਨਹੀਂ ਦੇਵਾਂਗੇ। ਇਨ੍ਹਾਂ ਆਦਮੀਆਂ ਨੂੰ ਸਿਰਫ਼ ਇਨ੍ਹਾਂ ਦੀਆਂ ਬੀਵੀਆਂ ਅਤੇ ਬੱਚੇ ਹੀ ਵਾਪਸ ਕੀਤੇ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਓਹਨਾਂ ਵਿੱਚੋਂ ਸਭਨਾਂ ਕੁਲੱਛਣਿਆਂ ਅਤੇ ਸ਼ਤਾਨੀ ਲੋਕਾਂ ਨੇ ਆਖਿਆ, ਏਹ ਜੋ ਸਾਡੇ ਨਾਲ ਨਹੀਂ ਗਏ ਸਨ ਏਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸਾਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤ੍ਰਾਂ ਧੀਆਂ ਤੋਂ ਬਿਨਾ ਜੋ ਓਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ।