1 Samuel 30:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਵੱਡਾ ਔਖਾ ਹੋਇਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦਾ ਉਪਾਓ ਕਰਦੇ ਸਨ ਏਸ ਲਈ ਜੋ ਸੱਭੇ ਆਪੋ ਆਪਣੇ ਪੁੱਤ੍ਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਆਪਣੇ ਮਨ ਨੂੰ ਤਕੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ