1 Samuel 31:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।