1 Samuel 31:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।