1 Samuel 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦੱਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਆਇਆ ਤਾਂ ਵੇਖੋ, ਏਲੀ ਸੜਕੋਂ ਲਾਂਭੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਪਿਆ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਪਿਆ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ ਪਿੱਟਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਇਆ ਤਾਂ ਵੇਖੋ, ਏਲੀ ਸੜਕ ਦੇ ਇੱਕ ਪਾਸੇ ਇੱਕ ਚੌਂਕੀ ਉੱਤੇ ਬੈਠ ਕੇ ਰਾਹ ਵੇਖਦਾ ਸੀ ਕਿਉਂ ਜੋ ਉਹ ਦਾ ਮਨ ਪਰਮੇਸ਼ੁਰ ਦੇ ਸੰਦੂਕ ਦੇ ਕਾਰਨ ਕੰਬਦਾ ਸੀ ਅਤੇ ਜਿਸ ਵੇਲੇ ਉਸ ਮਨੁੱਖ ਨੇ ਸ਼ਹਿਰ ਵਿੱਚ ਆ ਕੇ ਸੁਨੇਹਾ ਦਿੱਤਾ ਤਾਂ ਸਾਰਾ ਸ਼ਹਿਰ ਰੋਣ-ਪਿੱਟਣ ਲੱਗਾ।