1 Samuel 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਿਨਯਾਮੀਨ ਦੇ ਹਲਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉੱਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁੱਢਾ ਅਤੇ ਮੋਟਾ ਸੀ ਇਸ ਲਈ ਉਹ ਉੱਥੇ ਹੀ ਚਿੱਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜੇਹਾ ਹੋਇਆ ਭਈ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਪਰਨੇ ਬੂਹੇ ਦੇ ਕੋਲ ਡਿੱਗ ਪਿਆ ਅਤੇ ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਬੁੱਢਾ ਅਤੇ ਭਾਰਾ ਵੀ ਸੀ ਅਤੇ ਉਹ ਚਾਲੀ ਵਰਹੇ ਇਸਰਾਏਲ ਦਾ ਨਿਆਉਂ ਕਰਦਾ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।