1 Samuel 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਪਾਲ ਬੰਨ੍ਹੀ ਅਤੇ ਜਾਂ ਲੜਾਈ ਖਿੱਲਰ ਗਈ ਤਾਂ ਇਸਰਾਏਲ ਫਲਿਸਤੀਆਂ ਅੱਗੇ ਹਾਰ ਗਏ ਅਤੇ ਉਨ੍ਹਾਂ ਨੇ ਓਹਨਾਂ ਦੀ ਫੌਜ ਵਿੱਚੋਂ ਜੋ ਮਦਾਨ ਵਿੱਚ ਸੀ ਚਾਰਕੁ ਹਜ਼ਾਰ ਮਨੁੱਖ ਵੱਢ ਸੁੱਟੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਲਿਸਤੀਆਂ ਨੇ ਇਸਰਾਏਲ ਦਾ ਸਾਹਮਣਾ ਕਰਨ ਨੂੰ ਆਪਣੀ ਕਤਾਰ ਬੰਨ੍ਹੀ ਅਤੇ ਜਦੋਂ ਲੜਾਈ ਵੱਧ ਗਈ ਤਾਂ ਇਸਰਾਏਲੀ ਫ਼ਲਿਸਤੀਆਂ ਤੋਂ ਹਾਰ ਗਏ ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਫ਼ੌਜ ਵਿੱਚੋਂ ਜੋ ਮੈਦਾਨ ਵਿੱਚ ਸੀ, ਚਾਰ ਹਜ਼ਾਰ ਦੇ ਲੱਗਭੱਗ ਮਨੁੱਖ ਵੱਢ ਸੁੱਟੇ।