1 Samuel 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਲੋਕ ਡੇਰੇ ਵਿੱਚ ਮੁੜ ਆਏ ਸਨ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਭਈ ਯਹੋਵਾਹ ਨੇ ਸਾਨੂੰ ਫਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਭਈ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।