1 Samuel 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਰੋਨੀ ਲੋਕਾਂ ਨੇ ਸਾਰੇ ਫ਼ਲਿਸਤੀਆਂ ਦੇ ਸ਼ਾਸਕਾਂ ਨੂੰ ਇੱਕਤਰ ਕਰਕੇ ਉਨ੍ਹਾਂ ਤੋਂ ਇਹ ਪੁੱਛਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇਸ ਤੋਂ ਪਹਿਲਾਂ ਕਿ ਉਹ ਸਾਡੇ ਉੱਤੇ ਕਰੋਪੀ ਲਿਆਵੇ ਅਤੇ ਸਾਨੂੰ ਮਾਰ ਸੁੱਟੇ, ਚੰਗਾ ਹੈ ਕਿ ਇਸ ਨੂੰ ਵਾਪਸ ਜਿੱਥੇ ਲਿਆਏ ਸੀ, ਉੱਥੇ ਹੀ ਛੱਡ ਆਵੋ।” ਅਕਰੋਨ ਦੇ ਲੋਕੀ ਬਹੁਤ ਘਬਰਾਏ ਹੋਏ ਸਨ। ਪਰਮੇਸ਼ੁਰ ਨੇ ਉੱਥੇ ਹੋਰਨਾਂ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਫਲਿਸਤੀਆਂ ਦਿਆਂ ਸਰਦਾਰਾਂ ਨੂੰ ਸੱਦ ਕੇ ਇੱਕਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜੋ ਭਈ ਉਹ ਆਪਣੇ ਥਾਂ ਜਾਵੇ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਉੱਥੇ ਸਾਰੇ ਸ਼ਹਿਰ ਵਿੱਚ ਮੌਤ ਦੀ ਵੱਡੀ ਧੁੰਮ ਪੈ ਗਈ ਸੀ ਅਤੇ ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।