1 Samuel 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਗਲੀ ਸਵੇਰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਨੇ ਦਾਗੋਨ ਨੂੰ ਮੂੰਹ ਪਰਨੇ ਡਿੱਗਿਆ ਪਾਇਆ। ਦਾਗੋਨ ਯਹੋਵਾਹ ਦੇ ਪਵਿੱਤਰ ਸੰਦੂਕ ਅੱਗੇ ਡਿੱਗਿਆ ਪਿਆ ਸੀ। ਇਸ ਵਾਰ ਦਾਗੋਨ ਦੇ ਹੱਥ ਸਿਰ ਡਿੱਗਕੇ ਟੁੱਟਕੇ ਥੜੇ ਉੱਤੇ ਖਿੱਲਰੇ ਪਏ ਸਨ। ਸਿਰਫ਼ ਉਸਦਾ ਸ਼ਰੀਰ ਸਬੂਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਓਹ ਫੇਰ ਮੁਨ੍ਹੇਰੇ ਹੀ ਉੱਠੇ ਜਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਸ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਸਰਦਲ ਉੱਤੇ ਵੱਢੀਆਂ ਪਈਆਂ ਸਨ! ਨਿਰਾ ਪੁਰਾ ਉਹ ਦਾ ਧੜ ਰਹਿ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।