1 Samuel 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸ਼ਦੋਦ ਦੇ ਲੋਕਾਂ ਨੇ ਫ਼ਲਿਸਤੀਆਂ ਦੇ ਸਾਰੇ ਆਗੂਆਂ ਨੂੰ ਇਕੱਠਿਆ ਬੁਲਾਇਆ ਅਤੇ ਪੁੱਛਿਆ, “ਸਾਨੂੰ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨਾਲ ਕੀ ਕਰਨਾ ਚਾਹੀਦਾ ਹੈ?” ਸ਼ਾਸਕਾਂ ਨੇ ਜਵਾਬ ਦਿੱਤਾ, “ਇਸਰਾਏਲ ਦੇ ਪਵਿੱਤਰ ਸੰਦੂਕ ਨੂੰ ਗਥ ਦੇ ਸ਼ਹਿਰ ਵਿੱਚ ਲੈ ਜਾਉ।” ਤਾਂ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਚੁੱਕ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਫਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਲੋੜੀਦਾ ਹੈ ਜੋ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਵਿੱਚ ਲੈ ਜਾਣ ਸੋ ਓਹ ਇਸਰਾਏਲ ਦੇ ਸੰਦੂਕ ਨੂੰ ਗਥ ਵਿੱਚ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।