1 Samuel 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਫ਼ਲਿਸਤੀਆਂ ਦੇ ਲੋਕ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਵਿੱਚ ਲੈ ਗਏ, ਤਾਂ ਯਹੋਵਾਹ ਨੇ ਉਸ ਸ਼ਹਿਰ ਨੂੰ ਨਸ਼ਟ ਕਰ ਦਿੱਤਾ। ਉੱਥੋਂ ਦੇ ਲੋਕ ਬਹੁਤ ਡਰ ਗਏ। ਪਰਮੇਸ਼ੁਰ ਨੇ ਉੱਥੋਂ ਦੇ ਲੋਕ, ਕੀ ਵੱਡੇ, ਕੀ ਬੁੱਢੇ ਅਤੇ ਬੱਚੇ ਸਭਨਾ ਉੱਤੇ ਬੜਾ ਕਹਿਰ ਲਿਆਂਦਾ। ਗਥ ਦੇ ਲੋਕਾਂ ਨੂੰ ਮਵੇਸ਼ੀਆਂ ਵਰਗੀਆਂ ਖਤਰਨਾਕ ਬਿਮਾਰੀਆਂ ਲੱਗ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਉਸ ਨੂੰ ਉੱਥੇ ਲੈ ਗਏ ਸਨ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਦੇ ਨਾਸ ਕਰਨ ਨੂੰ ਉਹ ਦੇ ਉੱਤੇ ਵੀ ਪਸਰ ਗਿਆ ਅਤੇ ਉਹ ਨੇ ਉਸ ਸ਼ਹਿਰ ਦਿਆਂ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੋੜੀ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਮਵੇਸ਼ੀਆਂ ਨਿਕਲੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।