1 Samuel 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੈਤਸ਼ਮਸ਼ ਦੇ ਉਸ ਖੇਤ ਵੱਲ ਛਕੜਾ ਗੱਡੀ ਵੱਧੀ ਜੋ ਯਹੋਸ਼ੁਆ ਦਾ ਸੀ। ਇੱਥੇ ਇੱਕ ਵੱਡੇ ਸਾਰੇ ਪੱਥਰ ਕੋਲ ਆਕੇ ਇਹ ਛਕੜਾ ਗੱਡੀ ਖੜੀ ਹੋ ਗਈ। ਤਾਂ ਉੱਥੋਂ ਦੇ ਲੋਕਾਂ ਨੇ ਗੱਡੀ ਦੀਆਂ ਲੱਕੜਾਂ ਨੂੰ ਚੀਰਿਆ ਅਤੇ ਗਊਆਂ ਨੂੰ ਯਹੋਵਾਹ ਲਈ ਬਲੀ ਕਰਨ ਲਈ ਮਾਰ ਦਿੱਤਾ। ਤਦ ਲੇਵੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਸੰਦੂਕੜੀ ਸਮੇਤ ਜੋ ਉਸ ਦੇ ਨਾਲ ਸੀ, ਅਤੇ ਜਿਸ ਵਿੱਚ ਸੋਨੇ ਦੀਆਂ ਵਸਤਾਂ ਸਨ ਹੇਠਾਂ ਉਤਾਰੀਆਂ ਅਤੇ ਉਸ ਨੂੰ ਉਸ ਵੱਡੇ ਪੱਥਰ ਉੱਪਰ ਰੱਖਿਆ ਅਤੇ ਬੈਤਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ।