1 Samuel 6:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਪੰਜ ਸੋਨੇ ਦੀਆਂ ਚੂਹੀਆਂ ਦੀਆਂ ਮੂਰਤਾਂ ਵੀ ਭੇਜੀਆਂ ਸਨ। ਇਹ ਪੰਜ ਮੂਰਤਾਂ ਵੀ ਫ਼ਲਿਸਤੀਨ ਦੇ ਪੰਜ ਨਗਰਾਂ ਜਿਹੜੇ ਪੰਜਾਂ ਸ਼ਾਸਕਾਂ ਦੇ ਸਨ ਉਨ੍ਹਾਂ ਵੱਲੋਂ ਸੀ। ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਪੱਕੀਆਂ ਦੀਵਾਰਾਂ ਸਨ, ਹਰ ਸ਼ਹਿਰ ਵਿੱਚ ਉਸ ਦੇ ਆਸ-ਪਾਸ ਪਿੰਡ ਸਨ। ਬੈਤਸ਼ਮਸ਼ ਦੇ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਵੱਡੇ ਪੱਥਰ ਉੱਪਰ ਰੱਖਿਆ। ਉਹ ਪੱਥਰ ਅੱਜ ਤੀਕ ਵੀ ਬੈਤਸ਼ਮਸ਼ ਵਿੱਚ ਯਹੋਸ਼ੂਆ ਦੀ ਪੈਲੀ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸੋਨੇ ਦੀਆਂ ਚੂਹੀਆਂ ਫਲਿਸਤੀਆਂ ਦੇ ਪੰਜਾਂ ਸਰਦਾਰਾਂ ਦੇ ਸ਼ਹਿਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੋੜੀ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੋੜੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਸੋਨੇ ਦੇ ਚੂਹੇ ਫ਼ਲਿਸਤੀਆਂ ਦੇ ਪੰਜਾਂ ਸਰਦਾਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੱਕ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੱਕ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।