1 Samuel 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, “ਜੇਕਰ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਵਾਪਸ ਉੱਥੇ ਹੀ ਭੇਜਣਾ ਹੈ ਤਾਂ ਇਸ ਨੂੰ ਫ਼ੇਰ ਖਾਲੀ ਨਾ ਭੇਜੋ। ਤੁਸੀਂ ਇਸ ਵਿੱਚ ਕੁਝ ਤੋਹਫ਼ੇ ਅਤੇ ਭੇਟਾਂ ਜ਼ਰੂਰ ਪਾਵੋ ਤਾਂ ਜੋ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਾਪ ਬਖਸ਼ ਦੇਵੇ। ਫ਼ਿਰ ਤੁਸੀਂ ਪਾਕ ਅਤੇ ਪਵਿੱਤਰ ਹੋ ਜਾਵੋਂਗੇ। ਤੁਹਾਨੂੰ ਇੰਝ ਹੀ ਕਰਨਾ ਚਾਹੀਦਾ ਹੈ। ਤਾਂ ਜੋ ਪਰਮੇਸ਼ੁਰ ਤੁਹਾਡੇ ਉੱਤੇ ਰਹਿਮ ਕਰੇ ਅਤੇ ਤੁਹਾਡੇ ਉੱਤੇ ਕਹਿਰ ਬੰਦ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਬੋਲੇ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜਦੇ ਹੋ ਤਾਂ ਸੱਖਣਾ ਨਾ ਘੱਲੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜਣੀ ਤਾਂ ਤੁਸੀਂ ਨਿਰੋਏ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਜੋ ਉਹ ਤੁਹਾਥੋਂ ਕਿਸ ਲਈ ਨਹੀਂ ਹੱਥ ਚੁੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਕਿਹਾ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜਦੇ ਹੋ ਤਾਂ ਖਾਲੀ ਨਾ ਭੇਜੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜ ਦਿਓ ਤਾਂ ਤੁਸੀਂ ਚੰਗੇ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਉਸਦਾ ਹੱਥ ਤੁਹਾਡੇ ਉੱਤੋਂ ਕਿਉਂ ਨਹੀਂ ਚੁੱਕਿਆ ਗਿਆ।