1 Samuel 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਲਿਸਤੀਆਂ ਨੇ ਪੁੱਛਿਆ, “ਅਸੀਂ ਕਿਹੋ ਜਿਹੇ ਤੋਹਫ਼ੇ ਇਸਰਾਏਲ ਦੇ ਪਰਮੇਸ਼ੁਰ ਨੂੰ ਭੇਜੀਏ ਤਾਂ ਜੋ ਉਹ ਸਾਡੇ ਪਾਪ ਬਖਸ਼ ਦੇਵੇ?” ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, “ਇੱਥੇ ਪੰਜ ਫ਼ਲਿਸਤੀਆਂ ਦੇ ਅਲੱਗ-ਅਲੱਗ ਸ਼ਹਿਰਾਂ ਦੇ ਆਗੂ ਇਕੱਠੇ ਹੋਏ ਹਨ, ਅਤੇ ਤੁਹਾਡੇ ਆਗੁਆਂ ਅਤੇ ਤੁਹਾਡੀਆਂ ਸਭਨਾ ਦੀਆਂ ਇੱਕੋ ਜਿਹੀਆਂ ਮੁਸੀਬਤਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਪੁੱਛਿਆ, ਅਸੀਂ ਦੋਸ ਦੀ ਭੇਟ ਕਿਹੋ ਜਿਹੀ ਭੇਜੀਏ? ਉਹ ਬੋਲੇ, ਫਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੁਨਹਿਰੀ ਮਵੇਸ਼ੀਆਂ ਅਤੇ ਪੰਜ ਸੁਨਹਿਰੀ ਚੂਹੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜੇਹੀ ਬਵਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।