1 Samuel 6:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਤੁਸੀਂ ਫ਼ਲਿਸਤੀ ਸ਼ਾਸਕਾਂ ਦੀ ਗਿਣਤੀ ਅਨੁਸਾਰ ਪੰਜ ਸੁਨਿਹਰੀ ਮਵੇਸ਼ੀਆਂ ਅਤੇ ਪੰਜ ਸੁਨਿਹਰੀ ਚੁਹੀਆਂ ਬਣਵਾਉ ਇਸ ਲਈ ਮਵੇਸ਼ੀਆਂ ਦੇ ਬੁੱਤ ਅਤੇ ਚੂਹੀਆਂ ਦੇ ਬੁੱਤ ਬਣਵਾਉ, ਜਿਨ੍ਹਾਂ ਨੇ ਦੇਸ਼ ਨੂੰ ਨਸ਼ਟ ਕੀਤਾ ਹੈ। ਅਤੇ ਰਕਮ ਵਜੋਂ ਇਹ ਮੂਰਤਾਂ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਨੂੰ ਅਦਾ ਕਰੋ ਤਾਂ ਸ਼ਾਇਦ ਉਹ ਤੁਹਾਨੂੰ ਸਜ਼ਾ ਦੇਣ ਤੋਂ ਹਟ ਜਾਵੇ, ਅਤੇ ਸ਼ਾਇਦ ਉਹ ਤੁਹਾਡੀ ਜ਼ਮੀਨ ਅਤੇ ਦੇਵਤਿਆਂ ਉੱਪਰ ਆਪਣੀ ਕਰੋਪੀ ਤੋਂ ਰੁਕ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਆਪਣੀਆਂ ਮਵੇਸੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹੀਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਕੀ ਜਾਣੀਏ ਜੇ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਆਪਣੀਆਂ ਗਿਲ੍ਹਟੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹਿਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਹੋ ਸਕਦਾ ਹੈ ਕਿ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ।