1 Samuel 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰ ਜੋ ਕਿ ਪਹਾੜੀ ਉੱਪਰ ਸੀ ਉੱਥੇ ਛੱਡ ਆਏ। ਉਨ੍ਹਾਂ ਨੇ ਅਬੀਨਾਦਾਬ ਦੇ ਪੁੱਤਰ ਅਲਆਜ਼ਾਰ ਨੂੰ ਖਾਸ ਰਸਮ ਨਾਲ ਪਵਿੱਤਰ ਕੀਤਾ, ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਰਾਖੀ ਕਰ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਰੱਖ ਦਿੱਤਾ ਜੋ ਟਿੱਲੇ ਦੇ ਉੱਤੇ ਸੀ ਅਤੇ ਉਹ ਦੇ ਪੁੱਤਰ ਅਲਆਜ਼ਾਰ ਨੂੰ ਪਵਿੱਤਰ ਕੀਤਾ ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਦੇਖਭਾਲ ਕਰੇ।