1 Samuel 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮੂਏਲ ਹੋਮ ਦੀ ਬਲੀ ਚੜ੍ਹਾ ਰਿਹਾ ਸੀ ਉਸ ਵਕਤ ਫ਼ਲਿਸਤੀ ਇਸਰਾਏਲ ਉੱਪਰ ਹਮਲਾ ਕਰਨ ਵਾਲੇ ਸਨ ਕਿ ਯਹੋਵਾਹ ਫ਼ਲਿਸਤੀਆਂ ਉੱਪਰ ਇੱਕ ਵੱਡੀ ਗਰਜਨ ਦੇ ਨਾਲ ਗਰਜਿਆ। ਫ਼ਲਿਸਤੀ ਇਸ ਨਾਲ ਘਬਰਾ ਗਏ। ਗਰਜਨ ਨੇ ਉਨ੍ਹਾਂ ਨੂੰ ਡਰਾ ਦਿੱਤਾ ਅਤੇ ਉਹ ਬੜੇ ਪਰੇਸ਼ਾਨ ਹੋ ਗਏ। ਉਨ੍ਹਾਂ ਦੇ ਆਗੂ ਆਪਣੇ ਵੱਸ ਵਿੱਚ ਨਾ ਰਹੇ, ਤਾਂ ਇਉਂ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਲੜਾਈ ਵਿੱਚ ਹਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾਉਂਦਾ ਪਿਆ ਸੀ ਤਾਂ ਫਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾ ਦਿੱਤਾ ਅਤੇ ਓਹ ਇਸਰਾਏਲ ਅੱਗੇ ਮਾਰੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ।