1 Samuel 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰਿਆਂ ਮਨਾਂ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਨੂੰ ਆਪਣੇ ਵਿੱਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।