1 Samuel 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ। “ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਓਹਨਾਂ ਕੋਲੋਂ ਹਲ ਵਗਾਵੇਗਾ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰਥਾਂ ਦਾ ਵਲੇਵਾਂ ਬਣਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,