1 Samuel 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੁਸੀਂ ਸ਼ਹਿਰ ਵਿੱਚ ਚੱਲੇ ਜਾਵੋ ਤਾਂ ਤੁਸੀਂ ਉਸ ਨੂੰ ਲੱਭ ਲਵੋਂਗੇ। ਜੇਕਰ ਤੁਸੀਂ ਜਲਦੀ ਚੱਲੇ ਜਾਵੋਂ ਤਾਂ ਤੁਸੀਂ ਉਸ ਨੂੰ ਮਿਲ ਸੱਕੋਂਗੇ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਦੇਰ ਕਰ ਦੇਵੋ ਤਾਂ ਉਹ ਉਪਾਸਨਾ ਵਾਲੀ ਥਾਂ ਉੱਤੇ ਭੋਜਨ ਕਰਨ ਚੱਲਾ ਜਾਵੇ, ਇਸ ਲਈ ਕਿਉਂਕਿ ਉਹ ਬਲੀ ਨੂੰ ਅਸੀਸ ਦਿੰਦਾ ਹੈ ਅਤੇ ਜਦ ਤੱਕ ਉਹ ਨਾ ਪਹੁੰਚੇ ਲੋਕ ਖਾਂਦੇ ਨਹੀਂ ਇਸ ਲਈ ਜੇਕਰ ਤੁਸੀਂ ਜਲਦੀ ਚੱਲੇ ਜਾਵੋਂਗੇ ਤਾਂ ਤੁਸੀਂ ਪੈਗੰਬਰ ਨੂੰ ਮਿਲ ਸੱਕੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਅੱਗੋਂ ਤੁਰਤ ਮਿਲ ਪਓ ਕਿਉਂ ਜੋ ਜਦ ਤੋੜੀ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਏਸ ਲਈ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਤੁਸੀਂ ਉਹ ਨੂੰ ਉੱਚੇ ਥਾਂ ਵਿੱਚ ਰੋਟੀ ਖਾਣ ਲਈ ਜਾਣ ਤੋਂ ਪਹਿਲਾ ਤੁਰੰਤ ਮਿਲ ਲਵੋ ਕਿਉਂ ਜੋ ਜਦ ਤੱਕ ਉਹ ਨਾ ਜਾਵੇ ਲੋਕ ਖਾਂਦੇ ਨਹੀਂ ਇਸ ਜੋ ਉਹ ਬਲੀ ਨੂੰ ਅਸੀਸ ਦਿੰਦਾ ਹੈ ਤਾਂ ਉਹ ਦੇ ਪਿੱਛੋਂ ਪਰਾਹੁਣੇ ਖਾਂਦੇ ਹਨ। ਸੋ ਹੁਣ ਤੁਸੀਂ ਚੜ੍ਹੋ ਕਿਉਂ ਜੋ ਅੱਜ ਹੀ ਤੁਸੀਂ ਉਹ ਨੂੰ ਮਿਲੋਗੇ।