1 Samuel 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸੇ ਵੇਲੇ ਕੱਲ ਬਿਨਯਾਮੀਨ ਸ਼ਹਿਰ ਤੋਂ ਇੱਕ ਮਨੁੱਖ ਮੈਂ ਤੇਰੇ ਵੱਲ ਭੇਜਾਂਗਾ। ਤੂੰ ਉਸ ਨੂੰ ਮਸਹ ਕਰੀਂ ਤਾਂ ਜੋ ਉਹ ਮੇਰੇ ਇਸਰਾਏਲ ਦੇ ਲੋਕਾਂ ਦਾ ਆਗੂ ਅਤੇ ਪਰਧਾਨ ਬਣੇ। ਇਹ ਮਨੁੱਖ ਮੇਰੇ ਲੋਕਾਂ ਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ। ਮੈਂ ਆਪਣੇ ਲੋਕਾਂ ਨੂੰ ਕਸ਼ਟ ਸਹਿੰਦਿਆਂ ਵੇਖਿਆ ਹੈ ਅਤੇ ਮੈਂ ਲੋਕਾਂ ਵੱਲੋਂ ਚੀਖ ਪੁਕਾਰ ਵੀ ਸੁਣੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਭਲਕੇ ਐਸੇ ਵੇਲੇ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸੋਂ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਮਸਹ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਏਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੋੜੀ ਪੁੱਜ ਪਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਇਲਾਕੇ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ।