1 Samuel 9:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਂਗਰੀ ਪੱਟ ਦਾ ਵੱਡਾ ਟੁਕੜਾ ਲਿਆਇਆ ਅਤੇ ਮੇਜ਼ ਉੱਪਰ ਸ਼ਾਊਲ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਆਖਿਆ, “ਜੋ ਮਾਸ ਦਾ ਟੁਕੜਾ ਤੇਰੇ ਸਾਹਮਣੇ ਧਰਿਆ ਹੈ ਉਹ ਖਾਉ। ਜਦੋਂ ਮੈਂ ਲੋਕਾਂ ਨੂੰ ਇਕੱਠਿਆਂ ਬੁਲਾਇਆ ਸੀ ਉਸ ਵਕਤ ਇਹ ਟੁਕੜਾ ਖਾਸ ਤੇਰੇ ਲਈ ਬਚਾਕੇ ਰੱਖਿਆ ਸੀ।” ਤਾਂ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਖਾਣਾ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਲਾਂਗਰੀ ਨੇ ਇੱਕ ਮੋਢਾ ਉਸ ਸਭ ਦੇ ਸਣੇ ਜੋ ਉਹ ਦੇ ਉੱਤੇ ਸੀ ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਧਰਿਆ ਅਤੇ ਸਮੂਏਲ ਨੇ ਆਖਿਆ, ਵੇਖ, ਏਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਧਰ ਕੇ ਖਾਹ ਏਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਪਿਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਦਾ ਨਿਉਂਦਾ ਕੀਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਦੇ ਨਾਲ ਭੋਜਨ ਖਾਧਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ।